ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਅਰਥ:- ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਨੋਟ:- ਇਹ ਉਪਰੋਕਤ ਗੁਰਸਿੱਖੀ ਦਾ ਮੂਲ-ਮੰਤਰ ਹੈ।